ਖਨੌਰੀ ਬਾਰਡਰ ‘ਤੇ ਨੌਜਵਾਨ ਦੀ ਮੌਤ ‘ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ‘ਨਿੰਦਣਯੋਗ’ ਘਟਨਾ

by jaskamal

ਪੱਤਰ ਪ੍ਰੇਰਕ : ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉੱਤੇ ਮਾਰੇ ਗਏ ਨੌਜਵਾਨ ਦੇ ਮਾਮਲੇ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਨੌਰੀ ਬਾਰਡਰ ਉੱਤੇ ਜੋ ਬੁੱਧਵਾਰ ਨੂੰ ਹੋਇਆ ਹੈ, ਉਹ ਨਿੰਦਣਯੋਗ ਹੈ। ਲੋਕਤੰਤਰ ਵਿੱਚ ਪ੍ਰਸ਼ਾਸਨ ਇਸ ਤਰ੍ਹਾਂ ਨਹੀਂ ਕਰਦਾ ਹੁੰਦਾ ਜਿਸ ਤਰ੍ਹਾਂ ਦਾ ਸਖ਼ਤ ਰਵਈਆ ਪ੍ਰਸ਼ਾਸਨ ਨੇ ਤਿਆਰ ਕੀਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਸੰਜਮ ਨਾਲ ਕੰਮ ਲੈਣਾ ਚਾਹੀਦਾ ਹੈ। ਮੀਟਿੰਗਾਂ ਦਾ ਸਿਲਸਿਲਾ ਬੰਦ ਨਹੀਂ ਕਰਨਾ ਚਾਹੀਦਾ। ਕਿਸਾਨਾਂ ਦੀਆਂ ਵਾਜਬ ਮੰਗਾਂ ਵੱਲ ਵੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਇਸ ਵੇਲ੍ਹੇ ਪੰਜਾਬ ਹੀ ਨਹੀਂ, ਪੂਰੀ ਦੁਨੀਆਂ ਦਾ ਕਿਸਾਨ ਸਖ਼ਤੇ ਵਿੱਚ ਹੈ, ਕਿਉਂਕਿ ਖੇਤੀ ਦੁਨੀਆ ਵਿੱਚ ਹੀ ਲਾਹੇਬੰਦ ਦਾ ਨਹੀਂ ਰਹਿ ਗਈ ਤੇ ਕਿਸਾਨਾਂ ਕੋਲ ਖੇਤੀ ਤੋਂ ਬਗੈਰ ਹੋਰ ਕੋਈ ਬਦਲ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ। ਨੌਜਵਾਨ ਦੀ ਮੌਤ ਉੱਤੇ ਵੀ ਜਥੇਦਾਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।