by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਮਿਲੀ ਹੋਈ ਪੰਜਾਬ ਪੁਲਿਸ ਦੀ ਸਮੁੱਚੀ ਸੁਰੱਖਿਆ ਵਾਪਿਸ ਕਰਨ ਦਾ ਐਲਾਨ ਕਰ ਦਿੱਤਾ ਹੈ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਖਾਲਸਾ ਪੰਥ ਦੇ ਸਿੱਖ ਨੌਜਵਾਨ ਹੀ ਸਾਡੀ ਸੁਰੱਖਿਆ ਲਈ ਬਹੁਤ ਹਨ।
ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਵਲੋਂ 6 ਸੁਰੱਖਿਆ ਕਰਮੀ 'ਤੇ ਇੱਕ ਗੱਡੀ ਮੁਹਈਆ ਕਰਵਾਈ ਗਈ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਵਿਚੋਂ 3 ਸੁਰੱਖਿਆ ਮੁਲਾਜ਼ਮ ਵਾਪਿਸ ਬੁਲਾ ਲਏ ਸਨ।