by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਥੇਦਾਰਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਜਥੇਦਾਰ ਨੇ ਕਿਹਾ ਕਾਫੀ ਲੰਮੇ ਸਮੇਂ ਤੋਂ ਸਾਡੇ ਬੰਦੀ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਹਨ ਜੋ ਕਿ ਆਪਣੀ ਸਜ਼ਾ ਵੀ ਪੂਰੀ ਕਰ ਚੁੱਕੇ ਹਨ। ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।