by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ 'ਚ ਸਿਰਸਾ ਦੇ ਪਿੰਡ ਬਹਾਵਦੀਨ ਦਾ ਜਵਾਨ ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਸ਼ਹੀਦ ਹੋ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਨਿਸ਼ਾਨ ਸਿੰਘ ਸਾਲ 2013 'ਚ ਫ਼ੌਜ 'ਚ ਭਰਤੀ ਹੋਇਆ ਸੀ ਅਤੇ ਪਿਛਲੀ 18 ਫਰਵਰੀ ਨੂੰ ਉਸ ਦਾ ਵਿਆਹ ਹੋਇਆ ਸੀ। ਉਹ 15 ਦਿਨ ਪਹਿਲਾਂ ਹੀ ਡਿਊਟੀ 'ਤੇ ਅਨੰਤਨਾਗ ਗਿਆ ਸੀ।
ਦੱਸਣਯੋਗ ਹੈ ਕਿ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ਦੇ ਵਾਟਨਾਰ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਸੁਰੱਖਿਆ ਫ਼ੋਰਸਾਂ ਨੇ ਪਿੰਡ ਦੀ ਘੇਰਾਬੰਦੀ ਕਰ ਦਿੱਤੀ ਸੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗੋਲੀ ਲੱਗਣ ਨਾਲ 19 ਰਾਸ਼ਟਰੀ ਰਾਈਫਲਜ਼ ਦਾ ਜਵਾਨ ਨਿਸ਼ਾਨ ਸਿੰਘ ਸ਼ਹੀਦ ਹੋ ਗਿਆ। ਦੇਰ ਸ਼ਾਮ ਫ਼ੌਜ ਵਲੋਂ ਸੂਚਨਾ ਪਰਿਵਾਰ ਨੂੰ ਦਿੱਤੀ ਗਈ ਤਾਂ ਮਾਤਮ ਦਾ ਮਾਹੌਲ ਬਣ ਗਿਆ।