by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਰਾਜਨ ਜੇਈ ਬਿਜਲੀ ਉਪ ਮੰਡਲ - 2 ਨੂੰ ਵਿਜੀਲੈਂਸ ਬਿਊਰੋ ਨੇ 12 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਜੇਈ ਨੇ 12 ਹਜ਼ਾਰ ਰੁਪਏ ਮਿਲਣ ਤੋਂ ਬਾਅਦ 7 ਹਜ਼ਾਰ ਰੁਪਏ ਰਿਸ਼ਵਤ ਦੀ ਹੋਰ ਮੰਗ ਕੀਤੀ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਰਾਜਨ ਨੂੰ ਗੁਰਮੇਲ ਸਿੰਘ ਵਾਸੀ ਮੋੜ ਮੰਡੀ ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਏ ਕਿ ਜੇਈ ਪਿੰਡ ਕਰਾੜਵਾਲਾ ਵਿਖੇ ਮੁਹੱਲਾ ਕਲੀਨਿਕ ਦੀ ਬਿਜਲੀ ਸਬੰਧੀ ਮੁਰੰਮਤ ਤੇ ਬਿਲਾਂ ਨੂੰ ਪਾਸ ਕਰਨ ਦੇ ਬਦਲੇ 12 ਹਜ਼ਾਰ ਰੁਪਏ ਰਿਸ਼ਵਤ ਦੇ ਤੋਰ 'ਤੇ ਮੰਗ ਰਿਹਾ ਸੀ। ਇਸ ਮਾਮਲੇ ਦੀ ਸਾਰੀ ਜਾਂਚ ਤੋਂ ਬਾਅਦ ਵਿਜੀਲੈਂਸ ਵਲੋਂ ਮਾਮਲਾ ਦਰਜ਼ ਕਰਕੇ ਜੇਈ ਰਾਜਨ ਨੂੰ ਗ੍ਰਿਫ਼ਤਾਰ ਕੀਤਾ ਗਿਆ।