by vikramsehajpal
ਮੁੰਬਈ (ਦੇਵ ਇੰਦਰਜੀਤ) : ਰਿਲਾਇੰਸ ਜੀਓ ਇਨਫੋਕੌਮ ਲਿਮਟਿਡ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੀਓ ਦੇ ਟਾਵਰਾਂ ਦੀ ਭੰਨ-ਤੋੜ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨ 'ਚ ਕੰਪਨੀ ਨੇ ਇਸ ਮਾਮਲੇ 'ਚ ਤੁਰੰਤ ਸਰਕਾਰੀ ਅਧਿਕਾਰੀਆਂ ਕੋਲੋਂ ਦਖ਼ਲ ਅੰਦਾਜ਼ੀ ਦੀ ਮੰਗ ਕੀਤੀ ਹੈ।
ਦੱਸ ਦਈਏ ਕੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜੀਓ ਦੇ ਟਾਵਰਾਂ ਦੀ ਭੰਨ ਤੋੜ ਕੀਤੀ ਜਾ ਰਹੀ ਹੈ ਅਤੇ ਜੀਓ ਬਾਰੇ ਗ਼ਲਤ ਜਾਣਕਾਰੀਆਂ ਫੈਲਾਈਆਂ ਜਾ ਰਹੀਆਂ ਹਨ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੰਜਾਬ ਵਿੱਚ ਕਾਰਪੋਰੇਟ ਅਤੇ ਕੰਟਰੈਕਟ ਫਾਰਮਿੰਗ ਲਈ ਕਿਸੇ ਵੀ ਤਰ੍ਹਾਂ ਨਾਲ ਕੋਈ ਵੀ ਜ਼ਮੀਨ ਖਰੀਦਣ ਦਾ ਵਿਚਾਰ ਨਹੀਂ ਹੈ ਅਤੇ ਨਾ ਹੀ ਹਾਲੇ ਤੱਕ ਕੋਈ ਜ਼ਮੀਨ ਖ਼ਰੀਦੀ ਗਈ ਹੈ।