by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਜਿਸ ਦੀ ਪਿਛਲੇ ਦਿਨੀਂ ਅਣਪਛਾਤੇ ਹਮਲਾਵਰਾਂ ਨੇ ਟੂਰਨਾਮੈਂਟ ਦੌਰਾਨ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ' ਚ ਦਰਸ਼ਨਾਂ ਲਈ ਰੱਖਿਆ ਗਿਆ।
ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਆਮ ਆਦਮੀ ਪਾਰਟੀ ਦੇ ਰਤਨ ਸਿੰਘ ਕਾਕੜ ਕਲਾਂ ਕਬੱਡੀ ਪ੍ਰਮੋਟਰ ਬਲਵਿੰਦਰ ਸਿੰਘ ਯੂ ਕੇ ਪਾਲ ਸਿੰਘ ਫਰਾਂਸ ਰਾਜਿੰਦਰ ਸਿੰਘ ਪੁਰੇਵਾਲ ਸਮੇਤ ਹਜ਼ਾਰਾਂ ਦੀ ਗਿਣਤੀ ' ਚ ਸੰਦੀਪ ਦੇ ਪ੍ਰਸ਼ੰਸਕ ਉਸ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ । ਸੰਦੀਪ ਦੀ ਮ੍ਰਿਤਕ ਦੇਹ ਪਿੰਡ ਪਹੁੰਚਦੇ ਹੀ ਉਸ ਦੇ ਹਰ ਪ੍ਰਸ਼ੰਸਕ ਦੀ ਅੱਖ ਨਮ ਹੋ ਗਈ।