ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੇ ਕਿਹਾ: ਜਦੋ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ ਉਦੋਂ ਤੱਕ ਸੰਸਕਾਰ ਨਹੀਂ ਕੀਤਾ ਜਾਵੇਗਾ
by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਬੀਤੇ ਦਿਨ ਕਤਲ ਕੀਤਾ ਗਿਆ ਹੈ ਹੁਣ ਉਸਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਕਤਲ ਦੇ ਮੁਲਜ਼ਮ ਫੜੇ ਨਹੀਂ ਜਾਂਦੇ ਉਦੋਂ ਤੱਕ ਸੰਦੀਪ ਦਾ ਪੋਸਟਮਾਰਟਮ ਨਹੀਂ ਕਰਨ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆ ਸਨ ਅਤੇ ਉਸਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਿਕ ਸੰਦੀਪ ਨੰਗਲ ਅੰਬੀਆਂ ਉੱਤੇ ਹਮਲਾ ਕਰਨ ਵਾਲਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ।ਇਸ ਗੋਲੀਬਾਰੀ ਵਿੱਚ ਇੱਕ ਹੋਰ ਨੌਜਵਾਨ ਜ਼ਖਮੀ ਹੋਇਆ ਹੈ, ਉਸਦੀ ਲੱਤ ਵਿਚ ਗੋਲੀ ਲੱਗੀ ਹੈ