by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਮਾਡਲ ਹਾਊਸ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਕਬੱਡੀ ਖਿਡਾਰੀ ਦੀ ਕਾਰ ਨੇ ਇੱਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ 'ਚ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਮਣਾ ਵੀ ਕਰਨਾ ਪਿਆ। ਦੱਸਿਆ ਜਾ ਰਿਹਾ ਕਿ ਖੰਭਾ ਟੁੱਟਣ ਕਾਰਨ ਬਿਜਲੀ ਦੀਆਂ ਤਾਰਾਂ ਵੀ ਟੁੱਟ ਗਈਆਂ ਹਨ ।
ਕਾਰ ਸਵਾਰ ਅੰਤਰਾਸ਼ਟਰੀ ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੋਡ ਸੀ। ਉਸ ਆਪਣੇ ਪਿੰਡ ਕਲਾ ਸੰਘਿਆਂ ਜਾ ਰਿਹਾ ਸੀ। ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ । ਕਬੱਡੀ ਖਿਡਾਰੀ ਨੇ ਕਿਹਾ ਕਿ ਉਹ ਰਵਿਦਾਸ ਚੌਂਕ ਤੋਂ ਆਪਣੇ ਘਰ ਜਾ ਰਿਹਾ ਸੀ ,ਜਦੋ ਉਹ ਮਾਡਲ ਹਾਊਸ ਸਥਿਤ ਘਾਹ ਮੰਡੀ ਕੋਲੋਂ ਪਹੁੰਚਿਆ ਤਾਂ ਇੱਕ ਬਾਈਕ ਸਵਾਰ ਉਸ ਦੇ ਸਾਹਮਣੇ ਆ ਗਿਆ ।ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਇਹ ਹਾਦਸਾ ਵਾਪਰ ਗਿਆ । ਫਿਲਹਾਲ ਇਸ ਹਾਦਸੇ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ।