by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ 'ਚ ਪਤੀ ਨਾਲ ਝਗੜਾ ਹੋਣ ਤੋਂ ਬਾਅਦ ਇਕ ਔਰਤ ਨੇ ਆਪਣੇ ਤਿੰਨ ਮਹੀਨੇ ਦੀ ਮਾਸੂਮ ਬੱਚੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਦਿੱਲੀ ਦੇ ਸ਼ਾਲੀਮਾਰ ਬਾਗ਼ ਇਲਾਕੇ ਦੀ ਰਹਿਣ ਵਾਲੀ ਅੰਜਲੀ ਦੇਵੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੂੰ ਮਾਂ ਵਲੋਂ ਬੱਚੀ ਦਾ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਸੀ।
ਡਿਪਟੀ ਕਮਿਸ਼ਨਰ ਊਸ਼ਾ ਰੰਗਨਾਨੀ ਨੇ ਦੱਸਿਆ ਅੰਜਲੀ ਦਾ ਉਸ ਦੇ ਪਤੀ ਨਾਲ ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਹ ਕੰਮ 'ਤੇ ਚੱਲਾ ਗਿਆ। ਉਨ੍ਹਾਂ ਦੱਸਿਆ ਕਿ ਗੁੱਸੇ 'ਚ ਅੰਜਲੀ ਨੇ ਬੱਚੀ ਦਾ ਕਤਲ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਕਲਯੁੱਗੀ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।