ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਝਵਾਲਾ ਹਾਦਸੇ ਦੌਰਾਨ ਮਰਨ ਵਾਲੀ ਅੰਜਲੀ ਦੇ ਪਰਿਵਾਰ ਨੇ ਦੋਸ਼ ਲਗਾਏ ਹਨ ਕਿ ਜਦ ਉਹ ਘਰ ਦੇ ਬਾਹਰ ਸੀ ਤਾਂ ਉਨ੍ਹਾਂ ਦੇ ਘਰ ਤੋਂ ਇੱਕ ਐਲ. ਈ. ਡੀ. ਟੀ ਤੇ ਹੋਰ ਵੀ ਸਾਮਾਨ ਚੋਰੀ ਕਰ ਲਿਆ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤਾ ਦੇ ਪਰਿਵਾਰ ਦੇ ਮੈਬਰਾਂ ਨੂੰ ਉਨ੍ਹਾਂ ਦੇ ਗੁਆਂਢੀਆਂ ਨੇ ਸੂਚਨਾ ਦਿੱਤੀ। ਦੱਸ ਦਈਏ ਕਿ ਅੰਜਲੀ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਮਿਲਣ ਲਈ ਕਾਫੀ ਲੋਕ ਆ ਰਹੇ ਹਨ। ਉਨ੍ਹਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਅੰਜਲੀ ਦੀ ਦੋਸਤ ਨਿਧੀ ਇਸ ਘਟਨਾ ਦੇ ਪਿੱਛੇ ਹੋ ਸਕਦੀ ਹੈ ।
ਚੋਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਦੇ ਕਾਂਝਵਾਲਾ 'ਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ । ਜਿਸ ਨੇ ਸਾਰੇ ਦੇਸ਼ ਨੂੰ ਹਿੱਲਾ ਕੇ ਰੱਖ ਦਿੱਤਾ ਸੀ । ਕਾਂਝਵਾਲਾ ਵਿੱਚ ਇੱਕ ਕੁੜੀ ਅੰਜਲੀ ਨੂੰ ਕਾਰ ਦੂਰ ਤੱਕ ਘਸੀਟ ਕੇ ਲੈ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ । ਇਸ ਮਾਮਲੇ ਵਿੱਚ ਪੁਲਿਸ ਨੇ 7 ਦੋਸ਼ੀਆਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।