by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਗੱਲ ਕਹਿ ਜਾਂਦੀ ਹੈ ਪਰ ਸਰਕਾਰੀ ਅਧਿਕਾਰੀ ਰਿਸ਼ਵਤ ਲੈਣ ਤੋਂ ਨਹੀਂ ਡਰ ਰਹੇ ਹਨ। ਜਾਣਕਾਰੀ ਅਨੁਸਾਰ ਸਬ ਤਹਿਸੀਲ ਝਬਾਲ ਵਿਖੇ ਇਕ ਕਾਨੂੰਗੋ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਵਿਜੀਲੈਸ ਅਧਿਕਾਰੀ ਨੇ ਦੱਸਿਆ ਕਿ ਗੁਰਭਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਨਰਿੰਦਰ ਸਿੰਘ ਤੇ ਅਜੈਬ ਸਿੰਘ ਦੀ ਜ਼ਮੀਨ ਦੀ ਨਿਸ਼ਾਨ ਦੇਹੀ ਹੋਈ ਸੀ। ਜਿਸ ਦੀ ਰਿਪੋਰਟ ਦੇਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਪਰ ਇਹ ਸਾਰਾ ਸੌਦਾ 15 ਹਜ਼ਾਰ ਰੁਪਏ 'ਚ ਤੈਅ ਹੋ ਗਿਆ ਸੀ। ਉਨ੍ਹਾਂ ਨੇ ਪਹਿਲਾ 5 ਹਜਾਰ ਰੁਪਏ ਦਿੱਤੇ ਸੀ ਤੇ ਹੁਣ 10 ਹਜ਼ਾਰ ਰੁਪਏ ਦੇਣੇ ਸੀ । ਜਿਸ ਨੂੰ ਦਿੰਦੇ ਸਮੇ ਵਿਜੀਲੈਂਸ ਦੀ ਟੀਮ ਨੇ ਕਾਨੂੰਗੋ ਨੂੰ ਕਾਬੂ ਕੀਤਾ ਹੈ। ਫਿਲਹਾਲ ਦੋਸ਼ੀ ਕਾਨੂੰਗੋ ਕੋਲੋਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।