ਲਾਹੌਰ ਡੈਸਕ (Vikram Sehajpal) : ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸੰਬੰਧ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਜੀਰ ਨੇ ਅੱਜ ਇੱਕ ਅਹਿਮ ਖ਼ੁਲਾਸਾ ਕੀਤਾ ਹੈ। ਉਨ੍ਹਾਂ ਖ਼ੁਲਾਸਾ ਕਰਦਿਆਂ ਦੱਸਿਆ ਕਿ ਕਰਤਾਰਪੁਰ ਲਾਂਘਾ ਸ਼ੁਰੂ ਕਰਨ ਪਿੱਛੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਦਿਮਾਗ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਸੀ ਕਿ ਇਸ ਦੀ ਸ਼ੁਰੂਆਤ ਕਰਨ ਦਾ ਵਿਚਾਰ ਉਨ੍ਹਾਂ ਦਾ ਸੀ।ਦੱਸਣਯੋਗ ਹੈ ਕਿ 9 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ।
ਰੇਲਵੇ ਮੰਤਰੀ ਅਤੇ ਇਮਰਾਨ ਖ਼ਾਨ ਦੇ ਕਰੀਬੀ ਮੰਨੇ ਜਾਂਦੇ ਸ਼ੇਖ ਰਾਸ਼ੀਦ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਖੋਲਣ ਦੀ ਸੋਚ ਪਾਕਿ ਫ਼ੌਜ ਮੁਖੀ ਜਨਰਲ ਬਾਜਵਾ ਦੀ ਸੀ ਅਤੇ ਭਾਰਤ ਨੂੰ ਇਹ ਹਮੇਸ਼ਾ ਹੀ ਚੁੱਭਦਾ ਰਹੇਗਾ। ਉਨ੍ਹਾਂ ਨੇ ਦੱਸਿਆ ਇਸ ਪ੍ਰੋਜੈਕਟ ਦੇ ਰਾਹੀਂ ਪਾਕਿਸਤਾਨ ਨੇ ਸ਼ਾਂਤੀ ਦਾ ਮਾਹੌਲ ਬਣਾਇਆ ਅਤੇ ਸਿੱਖ ਕੌਮ ਦਾ ਪਿਆਰ ਜਿੱਤਿਆ ਹੈ।