ਲਾਹੌਰ ਡੈਸਕ (Vikram sehajpal) : ਗੁਰੂ ਨਾਨਕ ਦੇਵ ਦੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਖੁਲਣ ਜਾ ਰਿਹਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਲਾਨ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਲਈ ਪੂਰੀ ਤਰ੍ਹਾਂ ਤਿਆਰ ਹੈ। ਇਮਰਾਨ ਖਾਨ ਨੇ ਟਵੀਟ ਕਰਕੇ ਕਰਤਾਰਪੁਰ ਸਾਹਿਬ ਵਿੱਚ ਕੀਤੀਆਂ ਗਈਆਂ ਤਿਆਰੀਆਂ ਅਤੇ ਦਰਬਾਰ ਸਾਹਿਬ ਅਤੇ ਦੂਜੀਆਂ ਉਸਾਰੀਆਂ ਗਈਆਂ ਇਮਾਰਤਾਂ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ 'ਬਾਬਾ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਲਈ ਕਰਤਾਰਪੁਰ ਸਾਹਿਬ ਸਿੱਖ ਭਾਈਚਾਰੇ ਦੀ ਸੇਵਾ ਤੇ ਸਵਾਗਤ ਲਈ ਤਿਆਰ ਹੈ, ਰਿਕਾਰਡ ਸਮੇਂ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਲਈ ਪਾਕਿਸਤਾਨ ਹਕੂਮਤ ਨੂੰ ਮੁਬਾਕਰਵਾਦ।''
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਐਲਾਨ ਕੀਤਾ ਸੀ ਕਿ ਕਰਤਾਰਪੁਰ ਸਾਹਿਬ ਲਈ ਹੁਣ 10 ਦਿਨ ਪਹਿਲਾਂ ਦੀ ਅਪਲਾਈ ਕਰਨ ਦੀ ਲੋੜ ਨਹੀਂ ਹੈ। ਲਾਂਘੇ ਦੇ ਉਦਘਾਟਨ ਵਾਲੇ ਦੋ ਦਿਨ ਐਂਟਰੀ ਫੀਸ ਵੀ ਨਹੀਂ ਲੱਗੇਗੀ। ਸ਼ੁੱਕਰਵਾਰ ਨੂੰ ਟਵੀਟ ਕਰਕੇ ਇਮਰਾਨ ਖਾਨ ਨੇ ਕਿਹਾ ਸੀ ਕਿ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਆਉਣ ਲਈ ਪਾਸਪੋਰਟ ਦੀ ਲੋੜ ਨਹੀਂ ਕਿਸੇ ਵੀ ਅਧਿਕਾਰਤ ਜਾਂ ਮਾਨਤਾ ਪ੍ਰਾਪਤ ਪਛਾਣ ਪੱਤਰ ਨਾਲ ਆਇਆ ਜਾ ਸਕੇਗਾ।