ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ ! ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ

by vikramsehajpal

ਨਵੀਂ ਦਿੱਲੀ (ਸਾਹਿਬ) - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਤਗੜਾ ਝਟਕਾ ਲੱਗਾ ਹੈ। ਸੁਪਰੀਮ ਕੋਰਟ 'ਚ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਹੋਈ, ਜਿੱਥੇ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਸੁਣਵਾਈ ਦੌਰਾਨ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੁਣਵਾਈ ਲਈ 23 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ। ਇਹ ਮਾਮਲਾ ਆਬਕਾਰੀ ਨੀਤੀ ਮਾਮਲੇ ਨਾਲ ਜੁੜਿਆ ਹੈ।

ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਵਿਚ ਘਪਲੇ ਮਾਮਲੇ ਵਿਚ ਸੀ. ਬੀ. ਆਈ. ਵਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਦਾਇਰ ਉਨ੍ਹਾਂ ਦੀ ਪਟੀਸ਼ਨ 'ਤੇ ਕਿਹਾ ਕਿ ਅਸੀਂ ਕੋਈ ਅੰਤਰਿਮ ਜ਼ਮਾਨਤ ਨਹੀਂ ਦੇ ਰਹੇ। ਦਰਅਸਲ ਸੀ. ਬੀ. ਆਈ. ਵਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ। ਸੁਪਰੀਮ ਕੋਰਟ ਇਸ ਮਾਮਲੇ ਵਿਚ ਜ਼ਮਾਨਤ ਦੀ ਬੇਨਤੀ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਵੱਖ ਤੋਂ ਸੁਣਵਾਈ ਕਰ ਰਿਹਾ ਹੈ।