by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੇ ਪਰਿਵਾਰਿਕ ਮੈਬਰਾਂ ਨੂੰ ਵੀ ਹਿਰਾਸਤ 'ਚ ਲਿਆ ਜਾ ਰਿਹਾ ਹੈ। ਬਠਿੰਡਾ ਦੇ ਕੇਸ਼ਵ ਨਾਂ ਦੇ ਨੌਜਵਾਨ ਦੀ ਭੈਣ ਨੂੰ ਵੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਕੇਸ਼ਵ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਬੇਦਖ਼ਲ ਕੀਤਾ ਹੋਇਆ ਹੈ ਤੇ ਇਸ ਲਈ ਉਨ੍ਹਾਂ ਨੂੰ ਤੰਗ-ਪਰੇਸ਼ਾਨ ਨਾ ਕੀਤਾ ਜਾਵੇ।
ਦੱਸ ਦਈਏ ਕਿ ਮੁਹਾਲੀ ਦੇ ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ ਦੌਰਾਨ ਪੁਲਿਸ ਨੇ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਬਠਿੰਡਾ ਤੋਂ ਕੇਸ਼ਵ ਤੇ ਚੇਤਨ ਨੂੰ ਹਿਰਾਸਤ 'ਚ ਲਿਆ। ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।