by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਲੌਰ 'ਚ ਪੁਜਾਰੀ ਕਮਲਦੀਪ ਸ਼ਰਮਾ ਦੀ ਹੱਤਿਆ ਕਰਨ ਦੇ ਮਾਮਲੇ 'ਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਤੇ NIA ਨੇ 10 ਲੱਖ ਦਾ ਇਨਾਮ ਰੱਖਿਆ ਹੈ। ਜਿਕਰਯੋਗ ਹੈ ਕਿ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਪੰਜਾਬ ਦਾ ਹੀ ਰਹਿਣ ਵਾਲਾ ਹੈ ਤੇ ਫਿਲਹਾਲ ਉਹ ਕੈਨੇਡਾ ਵਿੱਚ ਰਹਿੰਦਾ ਹੈ। ਇਹ ਭਾਰਤ ਵਿਰੋਧ ਗਤੀਵਿਧੀਆਂ ਨੂੰ ਅੰਜਾਮ ਦੇਣ 'ਚ ਮਾਹਿਰ ਹੈ।
ਉਸ ਨੇ ਪੰਜਾਬ ਸਮੇਤ ਹੋਰ ਵੀ ਇਲਾਕਿਆਂ ਵਿੱਚ ਖਾਲਿਸਤਾਨੀ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਹੈ। ਪੰਜਾਬ 'ਚ ਹੋਏ 3 ਅੱਤਵਾਦੀ ਹਮਲਿਆਂ ਵਿੱਚ ਵੀ ਇਸ ਦਾ ਨਾਮ ਆਇਆ ਸੀ। ਇਸ ਤੋਂ ਇਲਾਵਾ ਕੈਨੇਡਾ ਦੇ pm ਜਸਟਿਨ ਟਰੂਡੋ ਜਦੋ ਭਾਰਤ ਆਏ ਸੀ ਤਾਂ ਪੰਜਾਬ 'ਚ ਖਾਲਿਸਤਾਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਲਿਸਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌਂਪੀ ਸੀ। ਜਿਸ 'ਚ ਹਰਦੀਪ ਸਿੰਘ ਨਿੱਝਰ ਦਾ ਨਾਮ ਵੀ ਸ਼ਾਮਿਲ ਸੀ। ਦੱਸ ਦਈਏ ਕਿ ਕੇਦਰੀ ਗ੍ਰਹਿ ਮੰਤਰਾਲੇ ਨੇ ਹਰਦੀਪ ਨੂੰ ਅੱਤਵਾਦੀ ਕਰਾਰ ਦਿੱਤਾ ਹੈ।