by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੁਝ ਸ਼ਰਾਰਤੀ ਅਨਸਰਾਂ ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਰਕਾਰੀ ਕਾਲਜ ਦੀ ਕੰਧ 'ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਮਿਲੇ ਹਨ। ਦੱਸ ਦਈਏ ਕਿ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਸੀ ਕਿ ਸਰਕਾਰੀ ਕਾਲਜ ਦੀ ਕੰਧ 'ਤੇ ਖਾਲਿਤਸਾਨੀ ਨਾਅਰੇ ਲਿਖੇ ਗਏ ਹਨ। ਜਦੋ ਅੱਜ ਪੁਲਿਸ ਵਲੋਂ ਜਾਂਚ ਕੀਤੀ ਗਈ ਤਾਂ ਸਰਕਾਰੀ ਕਾਲਜ ਵਿੱਖੇ ਖੇਤੀਬਾੜੀ ਵਿਭਾਗ ਦੇ ਇੱਕ ਹਿੱਸੇ 'ਚ ਕਾਲਜ ਵਾਲੇ ਪਾਸੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਨਜ਼ਰ ਆਏ। ਇਸ ਦੌਰਾਨ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਬਾਰੇ ਵੀ ਲਿਖਿਆ ਗਿਆ । ਕੰਧ 'ਤੇ ਲਿਖਿਆ ਗਿਆ : ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਫਿਲਹਾਲ ਪੁਲਿਸ ਨੇ ਨਾਅਰੇ ਮਿਟਾ ਦਿੱਤੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।