by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖਾਲਸਾ ਏਡ ਦੇ ਰਵੀ ਸਿੰਘ ਦੇ ਟਵਿੱਟਰ ਅਕਾਊਂਟ ਨੂੰ ਬੈਨ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਰਵੀ ਸਿੰਘ ਨੇ ਆਪਣੇ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ, ''ਮੇਰਾ ਟਵਿੱਟਰ ਅਕਾਊਂਟ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ। ਇਹ ਹੈ ਭਾਜਪਾ ਦੇ ਰਾਜ 'ਚ ਲੋਕਤੰਤਰ ਦਾ ਅਸਲੀ ਚਿਹਰਾ। ਸਿੱਖ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨ ਤੋਂ ਨਹੀਂ ਰੋਕੇਗਾ!