by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖਾਲਸਾ ਕਾਲਜ ਗੜਦੀਵਾਲਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਕੁੜੀ ਸਲੋਨੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਲੋਨੀ ਖਾਲਸਾ ਕਾਲਜ ਵਿੱਚ NCC ਬਟਾਲੀਅਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ NCC ਦੇ ਟਰਾਇਲ ਕਰਦੀ ਸੀ। ਇਸ ਦੌਰਾਨ ਹੀ ਦੌੜ ਸਮੇ ਉਹ ਅਚਾਨਕ ਡਿਗ ਗਈ। ਮੌਕੇ 'ਤੇ ਮੌਜੂਦ ਪ੍ਰਬੰਧਕਾਂ ਵਲੋਂ ਵਿਦਿਆਰਥਣ ਨੂੰ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ। ਉਸ ਦੀ ਹਾਲਤ ਖਰਾਬ ਹੋਣ 'ਤੇ ਉਸ ਨੂੰ ਦੂਸਰੇ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ।ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਕੁੜੀ ਦੀ ਲਾਸ਼ ਪਰਿਵਾਰਿਕ ਮੈਬਰਾਂ ਨੂੰ ਦੇ ਦਿੱਤੀ ਗਈ ਹੈ ।