by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਤੇ ਯੂਕ੍ਰੇਨ ਵਿਚਾਲੇ ਵਿਵਾਦ ਚੱਲ ਰਿਹਾ ਹੈ। ਰੂਸੀ ਫੌਜੀ ਯੂਕ੍ਰੇਨ ਦੀ ਰਾਜਧਾਨੀ ਕੀਵ ਪਹੁੰਚ ਗਏ ਹਨ। ਇਸ ਤੋਂ ਰੂਸ ਦੀ ਮਨਸ਼ਾ ਸਾਫ਼ ਦਿਖਾਈ ਦਿੰਦੀ ਹੈ। ਯੂਕ੍ਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਰੂਸੀ ਬਲਾਂ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਕਬਜ਼ਾ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਦਰਅਸਲ, ਯੂਕਰੇਨੀ ਰਾਸ਼ਟਰਪਤੀ ਵਲੋਦਿਮੀਰ ਜ਼ੇਲੇਨਸਕੀ ਨੇ ਦਾਅਵਾ ਕੀਤਾ ਹੈ ਕਿ ਰੂਸੀ ਸੈਨਾ ਰਾਜਧਾਨੀ ਵਿੱਚ ਦਾਖਿਲ ਹੋ ਗਈ ਹੈ। ਉਹਨਾਂ ਨੇ ਕਿਹਾ ਹੈ ਕਿ ਅਗਲੇ 4 ਦਿਨ ਵਿੱਚ ਕੀਵ ਉੱਤੇ ਰੂਸ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰੂਸੀ ਸੈਨਾਵਾਂ ਰਿਹਾਇਸ਼ੀ ਇਲਾਕਾਂ ਨੂੰ ਟਾਰਗੇਟ ਕਰ ਰਹੀ ਹੈ।