ਪੱਤਰ ਪ੍ਰੇਰਕ : ਕਿਸਾਨਾਂ ਦੇ ਰੋਸ ਦਰਮਿਆਨ ਇਸ ਸਮੇਂ ਦੀ ਵੱਡੀ ਖਬਰ ਆਈ ਹੈ। ਜਾਣਕਾਰੀ ਅਨੁਸਾਰ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਨੇ ਇਕ ਸ਼ਰਤ ਰੱਖੀ ਹੈ। ਕਿਸਾਨਾਂ ਨੇ ਸ਼ਰਤ ਰੱਖੀ ਕਿ ਪਹਿਲਾਂ ਪੁਲੀਸ ਕਾਰਵਾਈ ਬੰਦ ਕੀਤੀ ਜਾਵੇ, ਫਿਰ ਹੀ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਕੇਂਦਰ ਵੱਲੋਂ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਚੰਡੀਗੜ੍ਹ ਆ ਕੇ ਕਿਸਾਨਾਂ ਨਾਲ ਮੀਟਿੰਗ ਕਰਨਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਨੂੰ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਰੋਕ ਦਿੱਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।