by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ)- ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ਸਾਂਝਾ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ।
ਕਿਸਾਨ ਆਗੂਆਂ ਨੇ ਆਪਣੇ ਪ੍ਰੈੱਸ ਕਾਨਫਰੰਸ ਵਿੱਚ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਫਰਵਰੀ ਨੂੰ ਦੇਸ਼ ਭਰ 'ਚ ਦੁਪਹਿਰ12 ਤੋਂ ਸ਼ਾਮ 3 ਵਜੇ ਤੱਕ ਤਿੰਨ ਘੰਟੇ ਲਈ ਰਾਸ਼ਟਰੀ ਤੇ ਰਾਜ ਮਾਰਗਾਂ ਦਾ ਚੱਕਾ ਜਾਮ ਕੀਤਾ ਜਾਵੇਗਾ।