ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਾਹਕੋਟ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿਚ ਸ਼ਾਹਕੋਟ ਪੁਲਿਸ ਸਟੇਸ਼ਨ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਹ ਧਰਨਾ ਪੁਲਿਸ ਵੱਲੋਂ ਇਲਾਕੇ ਵਿਚ ਚੋਰੀਆਂ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਢਿੱਲੀ ਕਾਰਗੁਜ਼ਾਰੀ ਅਤੇ ਕਿਸਾਨਾਂ ਮਜ਼ਦੂਰਾਂ ’ਤੇ ਝੂਠੇ ਪਰਚੇ ਅਤੇ ਕਿਸਾਨਾਂ ਦੇ ਟਰੈਕਟਰ ਟ੍ਰਾਲੀਆਂ ਧੱਕੇ ਨਾਲ ਬਾਂਡ ਕਰਨ ਦੇ ਵਿਰੋਧ ’ਚ ਲਗਾਇਆ ਗਿਆ ਹੈ ਅਤੇ ਜਿੰਨਾ ਚਿਰ ਪ੍ਰਸ਼ਾਸਨ ਇਨਸਾਫ਼ ਨਹੀਂ ਦਿੰਦਾ, ਇਹ ਧਰਨਾ ਲਗਾਤਾਰ ਚੱਲੇਗਾ।
ਇਸ ਮੌਕੇ ਪੁੱਜੇ ਵੱਖ ਵੱਖ ਆਗੂਆਂ ਨੇ ਮੰਚ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਰਾਈਵਾਲ, ਕੁਲਦੀਪ ਰਾਏ ਤਲਵੰਡੀ ਸੰਘੇੜਾ, ਸੁੱਖਾ ਸਿੰਘ ਨੱਲ, ਸਰਬਜੀਤ ਸਿੰਘ ਨੱਲ ਅਤੇ ਹੋਰ ਕਿਸਾਨ, ਮਜ਼ਦੂਰ, ਦੁਕਾਨਦਾਰ, ਵਿਦਿਆਰਥੀ, ਬੀਬੀਆਂ, ਬੱਚੇ, ਨੌਜਵਾਨ ਅਤੇ ਬਜ਼ੁਰਗ ਵੱਡੀ ਗਿਣਤੀ ’ਚ ਧਰਨੇ ਵਿਚ ਸ਼ਾਮਿਲ ਹੋਏ।