ਦਿੱਲੀ,(ਦੇਵ ਇੰਦਰਜੀਤ) :ਪੁਲਿਸ ਨੇ ਰਵੀ ਨੂੰ ਹੁੱਲੜਬਾਜ਼ ਕਰਨ ਤੇ ਕਾਨੂੰਨ ਖ਼ਿਲਾਫ਼ ਲੋਕਾਂ ਨੂੰ ਇਕੱਠਾ ਕਰਨ ਸਮੇਤ ਬਹਿਲ ਤੇ ਤੋਸ਼ਾਮ ਥਾਣੇ 'ਚ ਦਰਜ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕਿਸਾਨ ਆਗੂ ਨੂੰ ਅਦਾਲਤ 'ਚ ਪੇਸ਼ ਕੀਤਾ ਜਿੱਥੇ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।ਭੜਕਾਊ ਭਾਸ਼ਣ ਦੇਣ ਦੇ ਮਾਮਲੇ 'ਚ ਸਥਾਨਕ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਦੇ ਯੂਥ ਚਾਂਸਲਰ ਰਵੀ ਆਜ਼ਾਦ ਨੂੰ ਗ੍ਰਿਫ਼ਤਾਰ ਕੀਤਾ ਹੈ।
ਗ੍ਰਿਫ਼ਤਾਰ ਕਿਸਾਨ ਆਗੂ ਨੂੰ ਅਦਾਲਤ 'ਚ ਪੇਸ਼ ਕੀਤਾ ਜਿੱਥੇ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਪੁਲਿਸ ਨੇ ਰਵੀ ਆਜ਼ਾਦ ਨੂੰ ਬੁੱਧਵਾਰ ਦੇਰ ਸ਼ਾਮ ਬਹਿਲ ਤੋਂ ਗ੍ਰਿਫ਼ਤਾਰ ਕੀਤਾ ਹੈ। ਰਵੀ 'ਤੇ ਦੋਸ਼ ਸੀ ਕਿ ਉਹ ਪਿਛਲੇ ਕੁਝ ਸਮੇਂ ਤੋਂ ਭੜਕਾਊ ਭਾਸ਼ਣ ਦੇ ਕੇ ਸ਼ਾਂਤੀ ਭੰਗ ਕਰਨ ਦਾ ਕੰਮ ਕਰ ਰਿਹਾ ਹੈ। ਉਹ ਆਪਣੇ ਫੇਸਬੁੱਕ ਪੇਜ਼ ਰਵੀ ਆਜ਼ਾਦ ਬੀਕੇਯੂ 'ਤੇ ਲਾਈਵ ਹੋ ਕੇ ਆਮ ਜਨਤਾ ਵਿਚਕਾਰ ਭੜਕਾਊ ਭਾਸ਼ਣ ਦੇ ਰਹੇ ਹਨ। ਆਜ਼ਾਦ ਤੇ ਹੋਲੀ ਦੇ ਦਿਨ ਐੱਫਆਈਆਰ ਦਰਜ ਕਰ ਲਈ ਗਈ ਸੀ।