by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੁਰਾ ਗੋਲੀਕਾਂਡ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊ ਜ਼ਮਾਨਤ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਦੱਸਿਆ ਜਾ ਰਿਹਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਵਿੱਚ ਸੁਖਬੀਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜਿਸ਼ ਰਚੀ ਸੀ ਤੇ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ 2012 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਰਾਮ ਰਹੀਮ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਪੰਜਾਬ 'ਚ ਮਾਹੌਲ ਖ਼ਰਾਬ ਕਰਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ।