by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਹੁਣ ਨਵਾਂ ਮੋੜ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਇਸ ਮਾਮਲੇ ਵਿੱਚ ਦਾਖ਼ਲ ਹੋਈ ਚਾਰਜਸ਼ੀਟ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਅਦਾਲਤ ਵਿੱਚ ਅਗਾਊ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ । ਜਿਸ ਦੀ ਸੁਣਵਾਈ 14 ਮਾਰਚ ਨੂੰ ਹੋਵੇਗੀ । ਦੱਸ ਦਈਏ ਕਿ ਕੋਟਕਪੂਰਾ ਮਾਮਲੇ ਵਿੱਚ SIT ਨੇ ਫਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਜਾਰੀ ਕੀਤੀ ਸੀ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਤੇ ਸੁਮੇਧ ਸੈਣੀ ਦਾ ਨਾਮ ਵੀ ਸ਼ਾਮਲ ਸੀ । ਅਦਾਲਤ ਨੇ ਬਾਦਲਾਂ ਸਮੇਤ ਬਾਕੀ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।