by jaskamal
(ਨਿਊਜ਼ ਡੈਸਕ) : ਭਾਰਤ ਸਰਕਾਰ ਦੇ ਕਾਨੂੰਨ ਮੰਤਰਾਲੇ ਨੇ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਹ ਜਲਦ ਇਸ ਅਹੁਦੇ ਨੂੰ ਸੰਭਾਲਣਗੇ। ਦੱਸ ਦਈਏ ਕਿ ਦੇਸ਼ ਦੀ ਰਾਸ਼ਟਰਪਤੀ ਨੇ ਸੰਵਿਧਾਨ ਦੀ ਧਾਰਾ 223 ਤਹਿਤ ਨੋਟੀਫਿਕੇਸ਼ਨ ਜਾਰੀ ਕਰ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੁਮਾਰੀ ਰਿਤੂ ਬਾਹਰੀ ਨੂੰ ਕਾਰਜਕਾਰੀ ਚੀਫ਼ ਜਸਟਿਸ ਦਾ ਚਾਰਜ ਦਿੱਤਾ ਹੈ। ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰਵੀਸ਼ੰਕਰ ਝਾਅ ਸ਼ੁੱਕਰਵਾਰ 13 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਤੋਂ ਬਾਅਦ ਜਲੰਧਰ ਨਾਲ ਸਬੰਧਿਤ ਜਸਟਿਸ ਕੁਮਾਰੀ ਰਿਤੂ ਬਾਹਰੀ ਸ਼ਨੀਵਾਰ ਤੋਂ ਅਹੁਦਾ ਸੰਭਾਲਣਗੇ। ਦੱਸ ਦਈਏ ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ।
ਕਾਰਜਕਾਰੀ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣ ਜਾ ਰਹੀ ਰਿਤੂ ਬਾਹਰੀ ਮੂਲ ਰੂਪ ਵਿੱਚ ਜਲੰਧਰ ਪੰਜਾਬ ਦੀ ਰਹਿਣ ਵਾਲੀ ਹੈ। ਉਨ੍ਹਾਂ ਦਾ ਜਨਮ 1962 ਵਿੱਚ ਹੋਇਆ ਸੀ। ਜੱਜ ਰਿਤੂ ਬਾਹਰੀ ਨੇ ਆਪਣੀ ਮੁੱਢਲੀ ਸਿੱਖਿਆ ਚੰਡੀਗੜ੍ਹ ਦੇ ਸਕੂਲ ਤੋਂ ਹਾਸਿਲ ਕੀਤੀ। ਉਨ੍ਹਾਂ ਨੇ 1985 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਕਾਨੂੰਨ ਦੀ ਪੜ੍ਹਾਈ ਪੂਰੀ ਕੀਤੀ। ਉਹ ਪਹਿਲੀ ਵਾਰ 1986 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਵਿੱਚ ਰਜਿਸਟਰਡ ਹੋਏ ਸਨ । ਇਸ ਤੋਂ ਇਵਾਲਾ ਦੱਸ ਦਈਏ ਜਸਟਿਸ ਬਾਹਰੀ ਨੂੰ 1992 ਵਿੱਚ ਸਹਾਇਕ ਐਡਵੋਕੇਟ ਜਨਰਲ, ਹਰਿਆਣਾ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਅਗਸਤ 1999 ਵਿੱਚ ਡਿਪਟੀ ਐਡਵੋਕੇਟ ਜਨਰਲ, ਹਰਿਆਣਾ ਅਤੇ ਦਸੰਬਰ 2009 ਵਿੱਚ ਸੀਨੀਅਰ ਐਡਵੋਕੇਟ ਜਨਰਲ, ਹਰਿਆਣਾ ਵਜੋਂ ਨਿਯੁਕਤ ਕੀਤਾ ਗਿਆ ਸੀ।