by vikramsehajpal
ਨਵੀਂ ਦਿੱਲੀ,(ਦੇਵ ਇੰਦਰਜੀਤ): ਪੁਲੀਸ ਨੇ ਗਣਤੰਤਰ ਦਿਵਸ ਹਿੰਸਾ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰ ਵਿੱਚ ਮਦਦਗਾਰ ਹੋ ਸਕਣ ਵਾਲੀ ਜਾਣਕਾਰੀ ਦੇਣ ’ਤੇ 1 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਦੋ ਹੋਰਨਾਂ ਨੂੰ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ 50,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।