by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਅਦਾਲਤ ਨੇ 14 ਦੋਸ਼ੀਆਂ ਤੇ ਦੋਸ਼ ਤੈਅ ਕੀਤੇ ਹਨ। ਅਦਾਲਤ ਵਲੋਂ ਸਾਰੇ ਦੋਸ਼ੀਆਂ ਨੂੰ ਵੱਖ -ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ । ਇਸ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਦਾ ਪੁੱਤ ਆਸ਼ੀਸ਼ ਮੁਸ਼ਰਾ ਮੁੱਖ ਦੋਸ਼ੀ ਹੈ । ਸਰਕਾਰੀ ਵਕੀਲ ਨੇ ਕਿਹਾ ਕਿ ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਦੀ ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ 16 ਦਸੰਬਰ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਤੋਂ ਇਲਾਵਾ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਅਦਾਲਤ ਨੇ ਰੱਦ ਕਰ ਦਿੱਤਾ ਸੀ । ਲਖੀਮਪੁਰ 'ਚ 3 ਅਕਤੂਬਰ 2021 ਨੂੰ ਕਿਸਾਨਾਂ ਵਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਜਾ ਰਹੀ ਸੀ । ਇਸ ਦੌਰਾਨ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਭੜਕਾਇਆ ਸੀ । ਜਿਸ ਤੋਂ ਬਾਅਦ ਇਸ ਹਿੰਸਾ 'ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ ।