ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਲੈ ਕੇ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਧਰਨੇ 'ਤੇ ਬੈਠਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਧਰਨੇ ਦਾ ਐਲਾਨ ਕਰਦਿਆਂ ਕਿਹਾ, ‘ਪੀੜਤ ਪਰਿਵਾਰ ਸੰਤੁਸ਼ਟ ਨਹੀਂ ਹੈ। ਜਦੋਂ ਤਕ ਇਸ ਮਾਮਲੇ 'ਚ ਇਨਸਾਫ਼ ਨਹੀਂ ਮਿਲਦਾ, ਮੈਂ ਲਖੀਮਪੁਰ ਨਹੀਂ ਛੱਡਾਂਗਾ। ਇਨਸਾਫ਼ ਨਾ ਮਿਲਣ ਤੱਕ ਜੇਲ੍ਹ ਦੇ ਬਾਹਰ ਧਰਨੇ 'ਤੇ ਬੈਠਾਂਗਾ।
ਰਾਕੇਸ਼ ਟਿਕੈਤ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, 'ਅਸ਼ੀਸ਼ ਮਿਸ਼ਰਾ ਦੀ ਰਿਹਾਈ ਦੁਖਦ ਹੈ। ਕਿਸਾਨਾਂ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਖਿਲਾਫ ਨਾ ਤਾਂ ਕੋਈ ਕਾਰਵਾਈ ਹੋਵੇਗੀ ਤੇ ਨਾ ਹੀ ਅਸਤੀਫਾ। ਦੇਸ਼ ਭਰ 'ਚ ਅੰਦੋਲਨ ਦੇ ਬਾਵਜੂਦ ਕਿਸਾਨਾਂ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਸਲਾਮ ਕਰਨ ਵਾਲਿਆਂ ਤੋਂ ਸਹੀ ਜਾਂਚ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।