by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਾਣਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਸਾਬਕਾ ਫੋਜੀ ਨਾਲ ਆਨਲਾਈਨ ਧੋਖਾਧੜੀ ਹੋਈ ਹੈ। ਪਹਿਲਾ ਆਮ ਜਨਤਾ ਨਾਲ ਠੱਗੀ ਦੇ ਮਾਮਲੇ ਦੇਖਣ ਨੂੰ ਮਿਲਦੇ ਸੀ ਹੁਣ VIP ਪਰਿਵਾਰ ਵੀ ਇਸ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਫੋਜੀ ਤੋਂ ਟਾਵਰ ਲਗਾਉਣ ਦੇ ਨਾਂ ਤੇ 14 ਲੱਖ ਦੀ ਠੱਗੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਕ ਸਾਬਕਾ ਫੋਜੀ ਨੇ ਬੈਕ ਤੋਂ ਕਰਜ਼ਾ ਲੈ ਕੇ ਆਪਣੀ ਧੀ ਦੇ ਵਿਆਹ ਲਈ ਆਨਲਾਈਨ ਭੁਗਤਾਨ ਕੀਤਾ ਸੀ। ਜਿਸ ਤੋਂ ਬਾਅਦ ਉਸ ਕੋਲੋਂ 14 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ। ਫਿਲਹਾਲ ਸਾਬਕਾ ਫੋਜੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।