by vikramsehajpal
ਨਵੀਂ ਦਿੱਲੀ (ਸਾਹਿਬ) : ਬੀਤੇ ਕੁਝ ਦਿਨ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲੋਂ ਛੁਟੀ ਮਿਲੀ ਸੀ ਪਰ ਮੰਗਲਵਾਰ ਨੂੰ ਫਿਰ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਡਵਾਨੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਵੀ ਸਿਹਤ ਠੀਕ ਨਾ ਹੋਣ ਦੇ ਚਲਦਿਆਂ ਐਲਕੇ ਅਡਵਾਨੀ ਨੂੰ ਦੋ ਦਿਨ ਇਸੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।