by vikramsehajpal
ਦਿੱਲੀ (ਰਾਘਵ) - ਭਾਜਪਾ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਸ਼ਾਮ ਇੱਥੋਂ ਦੇ ਅਪੋਲੋ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। 96 ਸਾਲਾ ਅਡਵਾਨੀ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਤੋਂ ਛੁੱਟੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਇਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਸੂਤਰਾਂ ਨੇ ਦੱਸਿਆ ਕਿ ਅਡਵਾਨੀ ਨੂੰ ਸ਼ਾਮ ਕਰੀਬ 5 ਵਜੇ ਅਪੋਲੋ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਦੱਸਣਾ ਬਣਦਾ ਹੈ ਕਿ ਬੁੱਧਵਾਰ ਰਾਤ ਨੂੰ ਹਸਪਤਾਲ ਵਿਚ ਭਰਤੀ ਹੋਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਸਥਿਰ ਹੈ। ਅਡਵਾਨੀ ਨੂੰ ਬੁੱਧਵਾਰ ਰਾਤ 9 ਵਜੇ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਬੇਟੀ ਪ੍ਰਤਿਭਾ ਅਡਵਾਨੀ ਵੀ ਮੌਜੂਦ ਸੀ।