ਨਿਊਜ਼ ਡੈਸਕ (ਰਿੰਪੀ ਸ਼ਰਮਾ) : CBI ਦੀ ਵਿਸ਼ੇਸ਼ ਅਦਾਲਤ ਗ਼ੈਰ-ਕਾਨੂੰਨੀ ਨਿਕਾਸੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਨੂੰ ਸਜ਼ਾ ਸੁਣਾਏਗੀ। ਚਾਰਾ ਘੁਟਾਲੇ ਦੇ ਇਸ ਵੱਡੇ ਮਾਮਲੇ 'ਚ ਲਾਲੂ ਯਾਦਵ ਤੋਂ ਇਲਾਵਾ 37 ਹੋਰ ਦੋਸ਼ੀਆਂ ਨੂੰ ਵੀ ਸਜ਼ਾ ਸੁਣਾਈ ਜਾਵੇਗੀ।ਦੱਸਿਆ ਜਾ ਰਿਹਾ ਹੈ ਕਿ CBI ਅਦਾਲਤ ਦੇ ਵਿਸ਼ੇਸ਼ ਜੱਜ ਐਸਕੇ ਸ਼ਸ਼ੀ ਸਜ਼ਾ ਸੁਣਾਉਣਗੇ।
ਦੂਜੇ ਪਾਸੇ ਜੇਲ ਪ੍ਰਸ਼ਾਸਨ ਨੇ ਹੋਟਵਾਰ ਜੇਲ੍ਹ 'ਚ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉੱਥੇ ਸਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰੂਮ 'ਚ ਇਕ-ਇਕ ਕਰਕੇ ਪੇਸ਼ ਕੀਤਾ ਜਾਵੇਗਾ। ਅਦਾਲਤ ਉਨ੍ਹਾਂ ਨੂੰ ਸਜ਼ਾ ਸੁਣਾਏਗੀ। ਦੱਸਣਯੋਗ ਹੈ ਕਿ CBI ਅਦਾਲਤ ਨੇ ਚਾਰਾ ਘੁਟਾਲੇ ਦੇ ਮਾਮਲੇ 'ਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਜਾਣਕਾਰੀ ਅਨੁਸਾਰ ਲਾਲੂ ਪ੍ਰਸਾਦ ਯਾਦਵ ਤੇ ਹੋਰ ਦੋਸ਼ੀਆਂ ਨੂੰ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਹੋ ਸਕਦੀ ਹੈ। ਅਦਾਲਤ ਨੇ 35 ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਅਦਾਲਤ ਨੇ 24 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।