by vikramsehajpal
ਨਵੀਂ ਦਿੱਲੀ (ਦੇਵ ਇੰਦਰਜੀਤ)- ਕੇਂਦਰੀ ਮੰਤਰੀਆਂ ਨਾਲ ਤਿੰਨ ਖੇਤੀ ਕਾਨੂੰਨਾਂ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਹੁਣ ਦੇਸ਼ ਭਰ ਤੋਂ ਕਿਸਾਨਾਂ ਦਾ ਦਿੱਲੀ ਕੂਚ ਜਾਰੀ ਹੈ ਅਤੇ ਅੰਦੋਲਨਾਂ ’ਚ ਸ਼ਮੂਲੀਅਤ ਵਧੀ ਹੈ।
ਮਹਾਰਾਸ਼ਟਰ ਤੇ ਸ਼ਤੀਸ਼ੋਧਕ ਸਮਾਜ ਦੇ ਹਜ਼ਾਰਾਂ ਕਿਸਾਨ ਜੈਪੁਰ-ਦਿੱਲੀ ਹਾਈਵੇਅ ’ਤੇ ਪਹੁੰਚ ਰਹੇ ਹਨ। ਅਰਵਾਲ, ਨਾਲੰਦਾ, ਬਿਹਾਰ ਸਣੇ ਹੋਰ 20 ਤੋਂ ਵੱਧ ਥਾਵਾਂ ’ਤੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਜਥੇਬੰਦੀਆਂ ਨੇ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਤਾਮਿਲਨਾਡੂ ਦੇ ਸਾਗਰ, ਕਰਨਾਟਕ ਤੇ ਚੇਨਈ ਵਿੱਚ ਕਿਸਾਨਾਂ ਨੇ ਪੱਕੇ ਮੋਰਚੇ ਕਾਇਮ ਕੀਤੇ ਹੋਏ ਹਨ। ਕਿਸਾਨ ਆਗੂਆਂ ਮੁਤਾਬਕ ਮੋਰਚੇ ਵੱਲੋਂ ‘ਪੋਲ ਖੋਲ੍ਹ ਯਾਤਰਾ’ ਤਹਿਤ ਮਹਾਰਾਸ਼ਟਰ ਦੇ ਸਾਰੇ ਜ਼ਿਲ੍ਹਿਆਂ ਦੇ ਦੌਰੇ ਕਰਕੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਲਾਮਬੰਦੀ ਕੀਤੀ ਜਾਵੇਗੀ ਅਤੇ 15 ਜਨਵਰੀ ਨੂੰ ਮੁੰਬਈ ’ਚ ਵੱਡੀ ਰੈਲੀ ਦਾ ਸੱਦਾ ਦਿੱਤਾ ਜਾਵੇਗਾ।