by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ ਮੋਰਚਾ ਅੱਜ ਵੀ ਜਾਰੀ ਹੈ। ਗਣਤੰਤਰ ਦਿਵਸ ਮੌਕੇ ਪੰਜਾਬ ਦੀ ਆਮਦ 'ਤੇ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਪੀੜਤ ਪਰਿਵਾਰ ਨੇ ਕਿਹਾ ਮੰਗਾ ਦੇ ਨਿਪਟਾਰੇ ਲਈ ਅਗਲੇ ਦਿਨ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਦੱਸ ਦਈਏ ਕਿ ਭਾਰੀ ਮੀਹ ਦੇ ਕਾਰਨ ਪੀੜਤ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਲਗਤਾਰ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਮੀਟਿੰਗ ਦੌਰਾਨ ਜਲੰਧਰ ਪ੍ਰਸ਼ਾਸਨ ਨੂੰ ਲਤੀਫ਼ਪੁਰਾ ਢਾਹੇ ਜਾਣ ਤੋਂ ਬਾਅਦ ਮੁੱਦਿਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇੰਪਰੂਵਮੈਂਟ ਟਰੱਸਟ ਵਲੋਂ ਇਸ ਮਾਮਲੇ ਵਿੱਚ ਘਰ ਤੋੜੋ ਜਾਣ ਤੋਂ ਬਾਅਦ 4 ਕਬਜ਼ਾਧਾਰੀਆਂ ਖ਼ਿਲਾਫ਼ ਜਾਲੀ ਰਜਿਸਟਰੀਆਂ ਕਰਵਾਉਣ ਦੇ ਦੋਸ਼ ਤਹਿਤ ਮਾਮਲਾ ਦਰਜ਼ ਕੀਤਾ ਗਿਆ । ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 1947 'ਚ ਪਾਕਿਸਤਾਨ ਤੋਂ ਉਜੜ ਕੇ ਭਾਰਤ ਆਏ ਲੋਕ ਲਤੀਫ਼ਪੁਰਾ 'ਚ ਰਹਿੰਦੇ ਸੀ, ਜੋ ਘਰ ਢਾਹ ਤੋਂ ਬਾਅਦ ਬੇਘਰ ਹੋ ਗਏ ਹਨ।