by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ।ਕਿਸਾਨ ਜੱਥੇਬੰਦੀਆਂ ਦੇ ਆਗੂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣਗੇ। ਮੁੱਖ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਤੈਅ ਕੀਤੀ ਗਈ ਹੈ।