ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਅੱਜ, ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰਨਗੇ ਆਗੂ

by vikramsehajpal

ਨਵੀਂ ਦਿੱਲੀ(ਦੇਵ ਇੰਦਰਜੀਤ)- 70 ਤੋਂ ਵੀ ਵੱਧ ਦਿਨਾਂ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਅੱਜ ਸਰਕਾਰ ਨਾਲ ਗੱਲਬਾਤ ਦਾ ਰਸਤਾ ਖੋਲ੍ਹਣ, ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਅਤੇ ਅੰਦੋਲਨ ਨੂੰ ਚਲਾਉਣ ਦੀ ਰਣਨੀਤੀ ਦੇ ਸਿਲਸਿਲੇ 'ਚ ਅੱਜ ਯਾਨੀ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਬੈਠਕ ਕਰਨ ਜਾ ਰਿਹਾ ਹੈ। ਇਸ ਬੈਠਕ 'ਚ ਕਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਜੋ ਵੀ ਫ਼ੈਸਲੇ ਲਏ ਜਾਣਗੇ, ਉਨ੍ਹਾਂ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ।