by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਮਲੀ ਸਰੀਰ ਲਈ ਕਈ ਸਿਹਤ ਲਾਭ ਲੈ ਕੇ ਆਉਂਦੀ ਹੈ। ਇਮਲੀ ਤੋਂ ਕੱਢਿਆ ਗਿਆ ਗੂੰਦ ਮੋਟਾਪੇ ਨੂੰ ਘੱਟ ਕਰਨ 'ਚ ਸਹਾਈ ਹੁੰਦਾ ਹੈ। ਇਹ ਇਸ ਫਲ ਦੇ ਕਈ ਅਦਭੁਤ ਫਾਇਦਿਆਂ 'ਚੋਂ ਇਕ ਹੈ। ਇਮਲੀ ਸਰੀਰ 'ਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਨੂੰ ਘੱਟ ਕਰਦੀ ਹੈ। ਇਸ ਤਰ੍ਹਾਂ ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣ 'ਚ ਮਦਦ ਕਰਦਾ ਹੈ।
ਇਮਲੀ ਆਇਰਨ, ਪੋਟਾਸ਼ੀਅਮ ਤੇ ਵਿਟਾਮਿਨ ਬੀ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਮਲੀ 'ਚ ਮੌਜੂਦ ਆਇਰਨ ਤੇ ਪੋਟਾਸ਼ੀਅਮ ਸਰੀਰ ਦੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।ਇਮਲੀ ਪਾਚਨ ਕਿਰਿਆ ਨੂੰ ਤੇਜ਼ ਕਰਨ ਵਿੱਚ ਵੀ ਮਦਦ ਕਰਦੀ ਹੈ, ਜਿਸ ਨਾਲ ਬਦਹਜ਼ਮੀ ਅਤੇ ਹੋਰ ਸਬੰਧਤ ਸਮੱਸਿਆਵਾਂ ਦਾ ਖਤਰਾ ਘੱਟ ਹੁੰਦਾ ਹੈ।