11 ਮੈਂਬਰੀ ਬੰਦੀ ਸਿੰਘ ਰਿਹਾਈ ਕਮੇਟੀ ‘ਚੋਂ ਸੁਖਬੀਰ ਬਾਦਲ ਨੂੰ ਬਾਹਰ ਕੱਢਣ ‘ਤੇ ਲਿਖਿਆ ਪੱਤਰ: ਜਥੇਦਾਰ ਦਾਦੂਵਾਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਦਾਦੂਵਾਲ ਜੀ ਵਲੋਂ ਸ੍ਰੌਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੂੰ 11 ਮੈਂਬਰੀ ਬੰਦੀ ਸਿੰਘ ਰਿਹਾਈ ਕਮੇਟੀ ਚੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਾਹਰ ਕਰਨ ਬਾਰੇ ਪੱਤਰ ਲਿਖਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕੀਤੀ 11 ਮੈਂਬਰੀ ਉੱਚ ਤਾਕਤੀ ਕਮੇਟੀ ਦੀ ਇਕੱਤਰਤਾ ਦੌਰਾਨ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਜ਼ੋਰਦਾਰ ਢੰਗ ਨਾਲ ਮਾਮਲਾ ਉਠਾਉਣ ਦਾ ਫ਼ੈਸਲਾ ਕੀਤਾ ਗਿਆ।