ਵੈੱਬ ਡੈਸਕ (ਸਾਹਿਬ) - ਬਿਹਾਰ ਦੇ ਚਾਰ ਜ਼ਿਲ੍ਹਿਆਂ 'ਚ ਪਿਛਲੇ 24 ਘੰਟਿਆਂ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਦਫ਼ਤਰ ਵੱਲੋਂ ਵੀਰਵਾਰ ਨੂੰ ਜਾਰੀ ਬਿਆਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਗਯਾ ਜ਼ਿਲ੍ਹੇ ਵਿੱਚ ਪੰਜ, ਜਹਾਨਾਬਾਦ ਜ਼ਿਲ੍ਹੇ ਵਿੱਚ ਤਿੰਨ ਅਤੇ ਰੋਹਤਾਸ ਅਤੇ ਨਾਲੰਦਾ ਜ਼ਿਲ੍ਹਿਆਂ ਵਿੱਚ ਦੋ-ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਮੌਤਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਆਫ਼ਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਹਨ। ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਦੇ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ, “ਉਨ੍ਹਾਂ ਨੂੰ ਖਰਾਬ ਮੌਸਮ ਵਿੱਚ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ।
ਖ਼ਰਾਬ ਮੌਸਮ ਦੀ ਸਥਿਤੀ ਵਿੱਚ, ਬਿਜਲੀ ਤੋਂ ਬਚਣ ਲਈ ਆਪਦਾ ਪ੍ਰਬੰਧਨ ਵਿਭਾਗ ਦੁਆਰਾ ਸਮੇਂ-ਸਮੇਂ 'ਤੇ ਜਾਰੀ ਕੀਤੇ ਗਏ ਸੁਝਾਵਾਂ ਦੀ ਪਾਲਣਾ ਕਰੋ ਅਤੇ ਘਰ ਦੇ ਅੰਦਰ ਰਹੋ ਅਤੇ ਸੁਰੱਖਿਅਤ ਰਹੋ।