by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਜਦੋਂ ਤੋਂ ਪੰਜਾਬ ਲਈ ਨਵੀਂ ਆਬਕਾਰੀ ਨੀਤੀ ਬਣਾਈ ਹੈ ਉਦੋਂ ਤੋਂ ਹੀ ਸੂਬੇ 'ਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਇਸ ਨੀਤੀ ਦਾ ਵਿਰੋਧ ਜਾਰੀ ਹੈ ਠੇਕੇਦਾਰਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਕਿਉਂਕਿ ਉਨ੍ਹਾਂ ਤੋਂ ਵਸੂਲੇ ਜਾਣ ਵਾਲੀ ਐਕਸਾਈਜ਼ ਡਿਊਟੀ ਨੂੰ ਕਾਫ਼ੀ ਵਧਾ ਦਿੱਤਾ ਗਿਆ ਹੈ।
ਨਵੀਂ ਆਬਕਾਰ ਨੀਤੀ ਦੇ ਵਿਰੋਧ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ 4 ਵੱਖ ਵੱਖ ਪਟੀਸ਼ਨਾਂ ਵੀ ਦਾਇਰ ਕੀਤੀਆਂ ਹਨ ਜਿਸ 'ਚ ਉਨ੍ਹਾਂ ਨੇ ਜਵਾਬ ਮੰਗਿਆਂ ਕਿ ਉਨ੍ਹਾਂ ਵੱਲੋਂ ਸ਼ਰਾਬ ਦੇ ਠੇਕਿਆਂ ਦੇ ਵੰਡ-ਵੰਡਾਰੇ 'ਤੇ ਰੋਕ ਕਿਉਂ ਨਾ ਲਾਈ ਜਾਵੇ।