by jaskamal
ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ 'ਚ ਅੱਜ ਸ਼ਾਮ ਪੰਜ ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ। ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਸੂਬੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ਵਿਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ ਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ।
ਜ਼ਿਕਰਯੋਗ ਹੈ ਕਿ ਪੰਜਾਬ 'ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਸੂਬੇ 'ਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਇਸ ਸਬੰਧੀ ਸੂਬਾ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੇ ਚਿੱਠੀ ਜਾਰੀ ਕਰ ਕੇ ਇਸ ਸਬੰਧੀ ਹੁਕਮ ਦਿੱਤੇ ਸਨ। ਚੋਣ ਕਮਿਸ਼ਨ ਵਲੋਂ ਵੋਟਿੰਗ ਦੌਰਾਨ ਡਰਾਈ ਡੇਅ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।