by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਹਰ ਸਾਲ ਦੀ ਤਰਾਂ ਇਸ ਸਾਲ ਵੀ ਧੂਮ- ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਗੁਰਦਵਾਰਾ ਦੀਵਾਨ ਅਸਥਾਨ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਮਿਲ ਕੇ 5 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਰਸਤੇ 'ਚ ਆਉਣ ਵਾਲੀਆਂ ਮਾਸ- ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਡੀ. ਸੀ. ਪੀ ਜਗਮੋਹਨ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦੇ ਰੂਟ ਨੂੰ ਸੁਰੱਖਿਆ ਤੇ ਬਿਨਾ ਰੁਕਾਵਟ ਦੇ ਚਲਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾਂ ਸਿੰਘ ਸਭਾਵਾਂ ਦੇ ਪ੍ਰਧਾਨ ਮੋਹਨ ਸਿੰਘ ਢੀਡਸਾਂ , ਦਿਲਬਾਗ ਸਿੰਘ, ਮਨਦੀਪ ਸਿੰਘ ਬਹਿਲ ਸਮੇਤ ਹੋਰ ਵੀ ਨੁਮਾਇੰਦਿਆਂ ਵਲੋਂ DSP ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ।