by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਗੁਰੇਜ਼ ਨਹੀਂ ਕਰਦੇ। ਲੁਟੇਰਿਆਂ ਨੇ ਹੁਸ਼ਿਆਰਪੁਰ ਜਲੰਧਰ ਬਾਈਪਾਸ ਨੇੜੇ ਇਕ ਨਿੱਜੀ ਸਕੂਲ 'ਤੇ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ।
ਜਾਣਕਾਰੀ ਅਨੁਸਾਰ ਬਾਈਕ 'ਤੇ ਸਵਾਰ ਦੋ ਨੌਜਵਾਨ ਪ੍ਰਾਈਵੇਟ ਸਕੂਲ 'ਚ ਚਾਕੂ ਦੀ ਨੋਕ 'ਤੇ 2,70,000 ਰੁਪਏ ਖੋਹ ਕੇ ਫਰਾਰ ਹੋ ਗਏ। ਡੀ.ਐੱਸ.ਪੀ. ਪ੍ਰੇਮ ਸਿੰਘ ਨੇ ਦੱਸਿਆ ਕਿ ਬਾਲੀ ਨਾਂ ਦਾ ਵਿਅਕਤੀ ਜਲੰਧਰ ਤੋਂ ਆ ਕੇ ਪ੍ਰਾਈਵੇਟ ਸਕੂਲ ਵਿਚ ਕਿਤਾਬਾਂ ਵੇਚਣ ਦਾ ਕੰਮ ਕਰਦਾ ਸੀ । ਜਿਸ ਵਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।