by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਪਿੰਡ ਫਾੜੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਆਹੁਤਾ ਨਾਲ ਪ੍ਰੇਮ ਸਬੰਧਾਂ ਨੇ ਨੌਜਵਾਨ ਮੁੰਡੇ ਦੀ ਜਾਨ ਲੈ ਲਈ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਮੁੰਡੇ ਸ਼ੁਭਮ ਦਾ ਪਿੰਡ ਦੇ ਰਹਿਣ ਵਾਲੀ ਇੱਕ ਵਿਆਹੁਤਾ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਕਈ ਵਾਰ ਇਸ ਮਾਮਲੇ ਨੂੰ ਲੈ ਕੇ ਰਾਜ਼ੀਨਾਮਾ ਵੀ ਹੋਇਆ ਸੀ ।ਪਿਛਲੇ ਦਿਨੀਂ ਫਿਰ ਪਿੰਡ ਦੀ ਪੰਚਾਇਤ ਨੇ ਰਾਜ਼ੀਨਾਮਾ ਕਰਵਾਇਆ ਸੀ ਪਰ ਬੀਤੀ ਸ਼ਾਮ ਨੂੰ ਉਕਤ ਦੇ ਪਰਿਵਾਰਿਕ ਮੈਬਰਾਂ ਨੇ ਉਸ ਦੇ ਮੁੰਡੇ ਨੂੰ ਘਰ ਬੁਲਾ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸ਼ੁਭਮ ਨਾਮ ਦੇ ਨੌਜਵਾਨ ਦੀ ਲਾਸ਼ ਖੇਤਾਂ 'ਚ ਪਈ ਹੈ ,ਅਸੀਂ ਜਦੋ ਜਾ ਕੇ ਦੇਖੀਆਂ ਤਾਂ ਸ਼ੁਭਮ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।