ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਆਹੇ ਹੋਏ ਵਿਅਕਤੀ ਨੇ ਇੱਕ ਔਰਤ ਨੂੰ ਆਪਣੇ ਪਿਆਰ ਦੇ ਜਾਲ 'ਚ ਫਸਾ ਕੇ ਉਸ ਨਾਲ ਬਲਾਤਕਾਰ ਕੀਤਾ । ਦੱਸਿਆ ਜਾ ਰਿਹਾ ਪਹਿਲਾਂ ਵਿਅਕਤੀ ਨੇ ਉਸ ਨਾਲ ਦੋਸਤੀ ਕੀਤੀ ਤੇ ਫਿਰ ਹੋਟਲ ਲਿਜਾ ਕੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜ਼ਬਰ ਜ਼ਨਾਹ ਕਰਦਾ ਰਿਹਾ। ਇਸ ਦੌਰਾਨ ਦੋਸ਼ੀ ਨੇ ਔਰਤ ਦੀ ਇਤਰਾਜ਼ਯੋਗ ਤਸਵੀਰਾਂ ਲੈ ਲਈਆਂ ਤੇ ਉਸ ਨੂੰ ਵਾਇਰਲ ਕਰਨ ਦਾ ਕਹਿ ਕੇ ਧਮਕੀਆਂ ਦਿੰਦਾ ਰਿਹਾ । ਪੀੜਤ ਔਰਤ ਨੂੰ ਪਤਾ ਲੱਗਾ ਕਿ ਦੋਸ਼ੀ ਪਹਿਲਾਂ ਹੋ ਵਿਆਹਿਆ ਹੋਇਆ ਹੈ ।ਉਸ ਨੇ ਉਕਤ ਵਿਅਕਤੀ ਖ਼ਿਲਾਫ਼ ਪੁਲਿਸ ਨੂੰ ਮਾਮਲਾ ਦਰਜ਼ ਕਰਵਾਇਆ ।
ਦੋਸ਼ੀ ਦੀ ਪਛਾਣ ਦੋਸ਼ੀ ਗੁਰਲਾਲ ਸਿੰਘ ਜ਼ਿਲ੍ਹਾ ਪਟਿਆਲਾ ਦੇ ਰੂਪ 'ਚ ਹੋਈ ਹੈ। ਪੀੜਤ ਨੇ ਦੱਸਿਆ ਕਿ ਉਹ ਪਟਿਆਲਾ ਦੀ ਰਹਿਣ ਵਾਲੀ ਹੈ। ਦੋਸ਼ੀ ਵੀ ਪਟਿਆਲਾ ਦਾ ਹੀ ਰਹਿਣ ਵਾਲਾ ਹੈ । ਦੋਸ਼ੀ ਗੁਰਲਾਲ ਸਿੰਘ ਦੀ ਉਸ ਨਾਲ ਪਹਿਲੀ ਮੁਲਾਕਾਤ ਪੰਜਾਬੀ ਯੂਨਵਰਸਿਟੀ ਵਿੱਚ ਹੋਈ ਸੀ। ਇਸ ਦੌਰਾਨ ਦੋਵਾਂ ਨੂੰ ਆਪਸ ਵਿੱਚ ਪਿਆਰ ਹੋ ਗਿਆ , ਫਿਰ ਦੋਸ਼ੀ ਨੇ ਖੁਦ ਨੂੰ ਕੁਆਰਾ ਦੱਸ ਕੇ ਉਸ ਨਾਲ ਵਿਆਹ ਕਰਨ ਦਾ ਝਾਂਸਾ ਦਿੱਤਾ। ਇਸ ਤੋਂ ਬਾਅਦ ਉਸ ਨਾਲ ਜ਼ਬਰ ਜਨਾਹ ਕਰਨ ਲੱਗ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।