by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਪੁਲਿਸ ਮੁਲਾਜ਼ਮ ਵਲੋਂ ਇਕ ਕੁੜੀ ਨੂੰ ਗੋਲੀ ਮਾਰ ਦਿੱਤੀ ਗਈ। ਇਸ ਘਟਨਾ ਵਿੱਚ ਕੁੜੀ ਦੀ ਮੌਕੇ ਤੇ ਹੀ ਮੌਤ ਹੋ ਗਈ ।ਮ੍ਰਿਤਕ ਦੀ ਪਛਾਣ ਮਨਦੀਪ ਕੌਰ ਦੇ ਰੂਪ ਵਿੱਚ ਹੋਈ ਹੈ। ਜਿਸ ਦਾ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਦੀ ਪ੍ਰੇਮਿਕਾ ਸੀ ।ਦੱਸਿਆ ਜਾ ਰਿਹਾ ਹੈ ਕਿ ਇਕ ਦੋਵੇ ਇਕ ਗੈਸਟ ਹਾਊਸ ਵਿੱਚ ਲਿਵ -ਇਨ ਰਿਲੇਸ਼ਨ 'ਚ ਰਹਿੰਦੇ ਹਨ । ਮਨਦੀਪ ਕੌਰ ਦਾ ਜਨਮਦਿਨ ਤੇ ਮੋਬਾਈਲ ਗਿਫਟ ਲੈਣ ਨੂੰ ਲੈ ਕੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਸੁਖਵਿੰਦਰ ਸਿੰਘ ਨੇ ਆਪਣੀ ਸਰਵਿਸ ਪਿਸਤੌਲ ਨਾਲ ਪ੍ਰੇਮਿਕਾ ਨੂੰ ਗੋਲੀ ਮਾਰ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।