ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪਿੰਡ ਘੂਕਨਾ ਵਿੱਚ ਪ੍ਰੇਮੀ ਨੇ ਪ੍ਰੇਮਿਕਾ ਦਾ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਉਸ ਤੋਂ ਬਾਅਦ ਖੁਦ ਵੀ ਜ਼ਹਿਰ ਖਾ ਲਿਆ। ਜਿਸ ਦੇ ਨਾਲ ਉਸ ਦੀ ਹਾਲਤ ਕਾਫੀ ਵਿਗੜ ਗਈ। ਲੋਕਾਂ ਵੱਲੋ ਇਸ ਘਟਨਾ ਦੀ ਜਾਣਕਾਰੀ ਮੌਕੇ 'ਤੇ ਹੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਕੁੜੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ,ਉੱਥੇ ਹੀ ਪ੍ਰੇਮੀ ਦੀ ਹਾਲਤ ਗੰਭੀਰ ਹੋਣ ਕਾਰਨ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਦੀਪਮਾਲਾ ਘਰ ਵਿੱਚ ਇੱਕਲੀ ਸੀ । ਉਸ ਦੇ ਮਾਪੇ ਹਨੂਮਾਨ ਜਨਮ ਉਤਸਵ ਦੀ ਪੂਜਾ ਕਰਨ ਲਈ ਮੰਦਰ ਗਏ ਸਨ। ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਦੇ ਰੂਪ 'ਚ ਹੋਈ ਹੈ। ਜਿਸ ਨੇ ਘਰ ਵਿੱਚ ਦਾਖ਼ਲ ਹੋ ਕੇ ਦੀਪਮਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal